ਆਉਣ ਵਾਲੇ ਬਜਟ ਵਿੱਚ ਅਸੀਂ ਕਈ ਵੱਡੇ ਕਦਮ ਚੁੱਕਣ ਜਾ ਰਹੇ ਹਾਂ,ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਆਖਿਆ

ਕੈਲਗਰੀ(ਪੰਜਾਬੀ ਅਖ਼ਬਾਰ ਬਿਊਰੋ) 10 Oct 2025/ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੁਝ ਵੱਡੇ ਐਲਾਨ ਕੀਤੇ. ਉਂਟਾਰੀਓ ਵਿਚਲੀ ਆਪਣੀ ਰਾਈਡਿੰਗ ਨੇਪੀਅਨ ਵਿਖੇ ਇਹ ਐਲਾਨ ਕਰਦਿਆਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਆਖਿਆ ਹੈ ਕਿ ਉਹਨਾਂ ਦੀ ਅਗਵਾਈ ਵਾਲੀ ਲਿਬਰਲ ਸਰਕਾਰ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਘੱਟ ਆਮਦਨ ਵਾਲੇ ਕਨੇਡੀਅਨ ਲੋਕਾਂ ਲਈ ਆਟੋਮੈਟਿਕ ਟੈਕਸ ਫਾਈਲਿੰਗ ਸਿਸਟਮ ਸ਼ੁਰੂ ਕਰਨ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਨੈਸ਼ਨਲ ਸਕੂਲ ਫੂਡ ਪ੍ਰੋਗਰਾਮ ਨੂੰ ਪੱਕੇ ਤੌਰ ਤੇ ਲਾਗੂ ਕੀਤਾ ਜਾ ਰਿਹਾ ਹੈ ਤਾਂ ਕਿ ਦੇਸ਼ ਦੇ ਸਭ ਤੋਂ ਕਮਜ਼ੋਰ ਵਰਗ ਨੂੰ ਮਦਦ ਮੁਹਈਆ ਕਰਵਾਈ ਜਾ ਸਕੇ ਸ਼ੁਕਰਵਾਰ ਨੂੰ ਕੀਤੀ ਗਈ ਇੱਕ ਪ੍ਰੈਸ ਕਾਨਫਰਸ ਵਿੱਚ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਆਖਿਆ ਕਿ ਆਉਣ ਵਾਲੇ ਬਜਟ ਵਿੱਚ ਅਸੀਂ ਕਈ ਵੱਡੇ ਕਦਮ ਚੁੱਕਣ ਜਾ ਰਹੇ ਹਾਂ ਅਤੇ ਹਾਂ ਇਸ ਦੇ ਨਾਲ ਹੀ ਉਹਨਾਂ ਨੇ ਇਹ ਵੀ ਆਖਿਆ ਕਿ ਉਹਨਾਂ ਦੀ ਸਰਕਾਰ ਨੂੰ ਕੁਝ ਔਖੇ ਫੈਸਲੇ ਵੀ ਲੈਣੇ ਪੈਣਗੇ ਤੁਹਾਨੂੰ ਇੱਥੇ ਇਹ ਵੀ ਦੱਸ ਦਈਏ ਕਿ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸਭ ਤੋਂ ਪਹਿਲਾਂ ਸਾਲ 2020 ਵਿੱਚ ਦਿੱਤੀ ਗਈ ਥਰੋਣ ਸਪੀਚ ਵਿੱਚ ਆਟੋਮੈਟਿਕ ਟੈਕਸ ਫਾਈਲਿੰਗ ਸਿਸਟਮ ਦਾ ਐਲਾਨ ਕੀਤਾ ਗਿਆ ਸੀ ਅਤੇ ਫਿਰ 2023 ਦੇ ਬਜਟ ਵਿੱਚ ਰਸਮੀ ਤੌਰ ਤੇ ਇਸ ਪ੍ਰੋਗਰਾਮ  ਨੂੰ ਪੇਸ਼ ਕੀਤਾ ਗਿਆ ਸੀ। ਤੁਹਾਨੂੰ ਇੱਥੇ ਇਹ ਵੀ ਦੱਸ ਦਈਏ ਕਿ ਕੈਨੇਡਾ ਦੇ ਵਿੱਤ ਮੰਤਰੀ ਫਰਾਂਸਵਾ  ਫਿਲਪ ਸ਼ਮਪੇਨ ਚਾਰ ਨਵੰਬਰ ਨੂੰ ਕੈਨੇਡਾ ਦਾ ਬਜਟ ਪੇਸ਼ ਕਰਨਗੇ.

Exit mobile version