ਧਰਮ-ਕਰਮ ਦੀ ਗੱਲ

ਏਕ ਨੂਰ ਸੁਖਮਨੀ ਸਾਹਿਬ ਸੁਸਾਇਟੀ ਦੇ ਚਲ ਰਹੇ ਪਾਠਾਂ ਦੀ ਲੜੀ ਜਾਰੀ

ਕੈਲਗਰੀ(ਪੰਜਾਬੀ ਅਖ਼ਬਾਰ ਬਿਊਰੋ) ਏਕ ਨੂਰ ਸੁਖਮਨੀ ਸਾਹਿਬ ਸੁਸਾਇਟੀ ਦੇ ਚਲ ਰਹੇ ਪਾਠਾਂ ਦੀ ਲੜੀ ਤਹਿਤ ਅੱਜ ਦਾ ਪਾਠ ਭੈਣ ਜੀ ਰਾਣੀ ਕੰਡਾ ਦੇ ਘਰ ਵਿਖੇ ਬਹੁਤ ਹੀ ਸ਼ਰਧਾ ਅਤੇ ਪ੍ਰੇਮ ਨਾਲ ਕੀਤਾ ਗਿਆ। ਗੁਰਜੀਤ ਕੌਰ ਬਵੇਜਾ, ਗੁਰਮੀਤ ਕੌਰ ਬਾਠ ਅਤੇ ਦਲਬੀਰ ਕੌਰ ਜੀ ਨੇ ਬਹੁਤ ਹੀ ਰਸਭਿੰਨਾ ਕੀਰਤਨ ਕੀਤਾ।

ਭੈਣ ਜੀ ਗੁਰਬਖ਼ਸ਼ ਕੌਰ ਜੀ ਨੇ ਚੌਪਈ ਸਾਹਿਬ ਦਾ ਪਾਠ ਕੀਤਾ ਅਤੇ ਅਨੰਦ ਸਾਹਿਬ ਦੀਆਂ ਛੇ ਪਾਉੜੀਆਂ ਦੇ ਪਾਠ ਦੀ ਸੇਵਾ ਜਸਵੰਤ ਕੌਰ ਭਿੰਡਰ ਜੀ ਨੇ ਨਿਭਾਈ। ਸੁਰਿੰਦਰ ਕੌਰ ਸਿੱਧੂ ਭੈਣ ਜੀ ਨੇ ਪਰਿਵਾਰ ਦੀ ਨੇਕ ਕਮਾਈ ਵਿੱਚ ਬਰਕਤਾਂ ਪਾਉਣ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਪਰਿਵਾਰ ਨੇ ਚਾਹ ਅਤੇ ਸਨੈਕਸ ਨਾਲ ਸੰਗਤਾਂ ਦਾ ਸਵਾਗਤ ਕੀਤਾ। ਅਖੀਰ ਵਿੱਚ ਬਹੁਤ ਹੀ ਪ੍ਰੇਮ ਨਾਲ ਲੰਗਰ ਛਕਾਇਆ।


ਏਕ ਨੂਰ ਸੁਖਮਨੀ ਸਾਹਿਬ ਸੁਸਾਇਟੀ ਦੇ ਬਾਨੀ ਸ੍ਰੀ ਮਤੀ ਗੁਰਜੀਤ ਕੌਰ ਬਵੇਜਾ ਨੇ ਸਾਰੇ ਪਰਿਵਾਰ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਤਹਿ ਦਿਲੋਂ ਸੰਗਤਾਂ ਦਾ ਸਵਾਗਤ ਕੀਤਾ ਅਤੇ ਸੇਵਾ ਨਿਭਾਈ। ਉਨ੍ਹਾਂ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਾਰਜ ਸੰਗਤਾਂ ਦੇ ਸਹਿਯੋਗ ਨਾਲ ਹੀ ਨੇਪਰੇ ਚੜਿਆ ਹੈ।ਸੋ ਸੰਗਤ ਹੀ ਮਹਾਨ ਹੈ।

Show More

Related Articles

Leave a Reply

Your email address will not be published. Required fields are marked *

Back to top button
Translate »