ਹੁਣੇ ਹੁਣੇ ਆਈ ਖ਼ਬਰ

ਕਨੇਡੀਅਨ ਹੁਣ ਭਾਰਤ ਨਹੀਂ ਜਾ ਸਕਣਗੇ, ਭਾਰਤ ਨੇ ਕਨੇਡਾ ਦੇ ਨਾਗਰਿਕਾਂ ਦਾ ਵੀਜ਼ਾ ਸਸਪੈਂਡ ਕਰ ਦਿੱਤਾ


ਕੈਲਗਰੀ (ਪੰਜਾਬੀ ਅਖ਼ਬਾਰ ਬਿਊਰੋ) ਭਾਰਤ ਅਤੇ ਕਨੇਡਾ ਵਿਚਕਾਰ ਚੱਲ ਰਹੇ ਤਣਾਅ ਦੌਰਾਨ ਹੁਣ ਭਾਰਤ ਸਰਕਾਰ ਨੇ ਇੱਕ ਹੋਰ ਸਖ਼ਤ ਕਦਮ ਚੁੱਕ ਲਿਆ ਹੈ। ਇਸ ਸਬੰਧੀ ਭਾਰਤ ਦੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਕਿ ਭਾਰਤ ਨੇ ਕਨੇਡਾ ਦੇ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਨੂੰ ਅਨਿਸ਼ਚਿਤ ਸਮੇਂ ਲਈ ਬੰਦ ਕਰ ਦਿੱਤਾ ਹੈ।

ਭਾਰਤੀ ਵਿਦੇਸ਼ ਮੰਤਰਾਲੇ ਅਨਸਾਰ ਭਾਰਤ ਨੇ ਖਾਲਿਸਤਾਨੀ ਅੱਤਵਾਦੀਆਂ ਸਬੰਧੀ ਕਈ ਜਾਣਕਾਰੀਆਂ ਕਨੇਡਾ ਸਰਕਾਰ ਨਾਲ ਸਾਂਝੀਆਂ ਕੀਤੀਆਂ ਗਈਆਂ ਸਨ ਪਰ ਉਨ੍ਹਾਂ ‘ਤੇ ਕੋਈ ਕਾਰਵਾਈ ਨਹੀਂ ਹੋਈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਕਨੇਡਾ ਵਿੱਚ ਸਾਡੇ ਹਾਈ ਕਮਿਸ਼ਨ ਅਤੇ ਕੌਂਸਲੇਟ ਦੀ ਸੁਰੱਖਿਆ ਨੂੰ ਖਤਰਾ ਹੈ, ਇਨ੍ਹਾਂ ਧਮਕੀਆਂ ਕਾਰਨ ਉੱਥੇ ਆਮ ਕੰਮਕਾਜ ਠੱਪ ਹੋ ਗਿਆ ਹੈ। ਇਸ ਦੇ ਮੱਦੇਨਜ਼ਰ ਸਾਡੇ ਹਾਈ ਕਮਿਸ਼ਨ ਅਤੇ ਕੌਂਸਲੇਟ ਅਸਥਾਈ ਤੌਰ ‘ਤੇ ਵੀਜ਼ਾ ਅਰਜ਼ੀ ਪ੍ਰਕਿਿਰਆ ਨੂੰ ਪੂਰਾ ਕਰਨ ਦੇ ਯੋਗ ਨਹੀਂ ਹਨ। ਅਸੀਂ ਨਿਯਮਿਤ ਤੌਰ ‘ਤੇ ਇਸਦੀ ਸਮੀਖਿਆ ਕਰਦੇ ਰਹਾਂਗੇ। ਹੁਣ ਕਨੇਡਾ ਵਿੱਚ ਕਨੇਡੀਅਨ ਨਾਗਰਿਕ ਵੀਜ਼ਾ ਸੇਵਾਵਾਂ ਦਾ ਲਾਭ ਨਹੀਂ ਲੈ ਸਕਣਗੇ, ਯਾਨੀ ਉਹ ਭਾਰਤ ਨਹੀਂ ਆ ਸਕਣਗੇ। ਇਸ ‘ਤੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਗਲੇ ਹੁਕਮਾਂ ਤੱਕ ਵੀਜ਼ਾ ਸੇਵਾਵਾਂ ਮੁਅੱਤਲ ਰਹਿਣਗੀਆਂ। ਕਨੇਡਾ ‘ਚ ਰਹਿ ਰਹੇ ਭਾਰਤੀ ਵਿਿਦਆਰਥੀਆਂ ਬਾਰੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਅਸੀਂ ਸਾਵਧਾਨੀ ਵਰਤਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਜੇਕਰ ਉਨ੍ਹਾਂ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਾਡੇ ਕੌਂਸਲੇਟ ਨਾਲ ਸੰਪਰਕ ਕਰਨ। ਸਾਡੀ ਵੀਜ਼ਾ ਨੀਤੀ ਨਾਲ ਉਨ੍ਹਾਂ ਨੂੰ ਕੋਈ ਫਰਕ ਨਹੀਂ ਪੈਣਾ ਚਾਹੀਦਾ, ਕਿਉਂਕਿ ਉਹ ਤਾਂ ਭਾਰਤ ਦੇ ਨਾਗਰਿਕ ਹਨ। ਅਰਿੰਦਮ ਬਾਗਚੀ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਬਿਆਨ ਸਿਆਸਤ ਤੋਂ ਪ੍ਰੇਰਿਤ ਹੈ। ਕਨੇਡਾ ਇੱਕ ਅਜਿਹਾ ਦੇਸ਼ ਹੈ ਜਿਸ ਨੂੰ ਆਪਣੀ ਅੰਤਰਰਾਸ਼ਟਰੀ ਸਾਖ ਬਾਰੇ ਚਿੰਤਾ ਕਰਨ ਦੀ ਲੋੜ ਹੈ।
ਵਰਨਣਯੋਗ ਹੈ ਸਾਲ 2021 ਦੌਰਾਨ ਤਕਰੀਬਨ 80,000 ਕਨੇਡੀਅਨ ਨਾਗਰਿਕਤਾ ਵਾਲੇ ਲੋਕਾਂ ਨੇ ਭਾਰਤ ਦਾ ਵਿਜਟਰ ਵੀਜਾ ਪਰਾਪਤ ਕੀਤਾ ਸੀ ਸਾਲ 2022 ਦੌਰਾਨ 300,000 ਭਾਰਤੀ ਮੂਲ ਦੇ ਅੰਤਰਰਾਸਟਰੀ ਵਿਿਦਆਰਥੀ ਕਨੇਡਾ ਵਿੱਚ ਵਿਿਦਆ ਪਰਾਪਤੀ ਲਈ ਆਏ ਸਨ, ਪਰ ਹੁਣ ਦੋਵਾਂ ਮੁਲਕਾਂ ਦਰਮਿਆਨ ਅਜਿਹੇ ਹਾਲਾਤ ਬਣ ਜਾਣ ਕਾਰਣ ਦੋਵਾਂ ਲਈ ਹੀ ਘਾਟੇ ਵਾਲੀ ਗੱਲ ਸਾਬਤ ਹੋਵੇਗੀ।

Show More

Related Articles

Leave a Reply

Your email address will not be published. Required fields are marked *

Back to top button
Translate »