ਏਹਿ ਹਮਾਰਾ ਜੀਵਣਾ

ਪੰਜਾਬੀ ਟਰੱਕ ਡਰਾਈਵਰ ਨੇ 10 ਗੱਡੀਆਂ ਨੂੰ ਮਾਰੀ ਟੱਕਰ


ਕੈਲੀਫੋਰਨੀਆ (ਪੰਜਾਬੀ ਅਖ਼ਬਾਰ ਬਿਊਰੋ) ਅਮਰੀਕਾ ਦੇ ਕੈਲੀਫੋਰਨੀਆ ਵਿੱਚ ਇੱਕ ਪੰਜਾਬੀ ਟਰੱਕ ਡਰਾਈਵਰ ਨੇ ਨਸ਼ੇ ਦੀ ਹਾਲਤ ਵਿੱਚ ਲਗਭਗ 10 ਗੱਡੀਆਂ ਨਾਲ ਟੱਕਰ ਮਾਰ ਦਿੱਤੀ ਜਿਸ ਕਾਰਨ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਬੀਤੇ ਬੁੱਧਵਾਰ ਨੂੰ ਵਾਪਰਿਆ ਸੀ ਜਿਸ ਦੀ ਵੀਡੀਓ ਅੱਜ ਯਾਨੀ ਵੀਰਵਾਰ ਨੂੰ ਸਾਹਮਣੇ ਆਈ। “ਪੁਲਿਸ ਨੇ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸਦੀ ਪਛਾਣ 21 ਸਾਲਾ ਜਸਪ੍ਰੀਤ ਸਿੰਘ ਵੱਜੋਂ ਹੋਈ ਹੈ। ਹਾਲਾਂਕਿ, ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਹ ਪੰਜਾਬ ਵਿੱਚ ਕਿੱਥੋਂ ਦਾ ਰਹਿਣ ਵਾਲਾ ਹੈ।”

ਪੁਲਿਸ ਦਾ ਕਹਿਣਾ ਹੈ ਕਿ ਜਸਪ੍ਰੀਤ ਨੇ ਅੱਗੇ ਟ੍ਰੈਫਿਕ ਜਾਮ ਹੋਣ ਦੇ ਬਾਵਜੂਦ ਬ੍ਰੇਕ ਨਹੀਂ ਲਗਾਈ ਕਿਉਂਕਿ ਉਹ ਬਹੁਤ ਜ਼ਿਆਦਾ ਨਸ਼ੇ ਵਿੱਚ ਸੀ। ਉਸਨੂੰ ਸੈਨ ਬਰਨਾਰਡੀਨੋ ਕਾਉਂਟੀ ਸ਼ੈਰਿਫ ਵਿਭਾਗ ਨੇ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਰਿਪੋਰਟਾਂ ਅਨੁਸਾਰ, ਜਸਪ੍ਰੀਤ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਿਹਾ ਹੈ।”

ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਇਹ ਹਾਦਸਾ ਕੈਲੀਫੋਰਨੀਆ ਦੇ10 ਫਰੀਵੇਅ ‘ਤੇ ਵਾਪਰਿਆ। ਜਸਪ੍ਰੀਤ ਸਿੰਘ ਦਾ ਟਰੱਕ ਅਚਾਨਕ ਕਾਬੂ ਤੋਂ ਬਾਹਰ ਹੋ ਗਿਆ। ਟਰੱਕ ਨੇ ਪਹਿਲਾਂ ਸੜਕ ਦੇ ਵਿਚਕਾਰ ਖੜ੍ਹੀਆਂ ਛੋਟੀਆਂ ਕਾਰਾਂ ਨੂੰ ਟੱਕਰ ਮਾਰੀ ਅਤੇ ਫਿਰ ਸਾਈਡ ‘ਤੇ ਖੜ੍ਹੀਆਂ ਗੱਡੀਆਂ ਨੂੰ ਟੱਕਰ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਲਗਭਗ ਦਸ ਵਾਹਨ ਨੁਕਸਾਨੇ ਗਏ ਹਨ।

“ਮਿਲੀ ਜਾਣਕਾਰੀ ਅਨੁਸਾਰ, ਜਸ਼ਨਪ੍ਰੀਤ ਸਿੰਘ ਗੈਰ-ਕਾਨੂੰਨੀ ਤੌਰ ‘ਤੇ ਅਮਰੀਕਾ ਵਿੱਚ ਦਾਖਲ ਹੋਇਆ ਸੀ ਅਤੇ ਯੂਬਾ ਸਿਟੀ ਵਿੱਚ ਰਹਿ ਰਿਹਾ ਸੀ। ਉਸਨੂੰ 2022 ਵਿੱਚ ਜੋਅ ਬਾਇਡਨ ਪ੍ਰਸ਼ਾਸਨ ਨੇ ਕੈਲੀਫੋਰਨੀਆ ਸਰਹੱਦ ‘ਤੇ ਫੜ ਲਿਆ ਸੀ। ਹਾਲਾਂਕਿ, ਉਸਨੂੰ ਬਾਅਦ ਵਿੱਚ ਛੱਡ ਦਿੱਤਾ ਗਿਆ।”

ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਇੱਕ “ਟਰੱਕ ਡਰਾਈਵਰ, ਹਰਜਿੰਦਰ,ਸਿੰਘ ਵੱਲੋਂ ਫਲੋਰੀਡਾ ਵਿੱਚ ਗ਼ਲਤ ਯੂ-ਟਰਨ ਲਏ ਕਾਰਨ ਇੱਕ ਕਾਰ ਵਿੱਚ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ, ਹਰਜਿੰਦਰ ਸਿੰਘ ਪੰਜਾਬ ਦੇ ਤਰਨਤਾਰਨ ਦੇ ਪਿੰਡ ਰਟੋਲ ਦਾ ਰਹਿਣ ਵਾਲਾ ਹੈ। ਇਸ ਹਾਦਸੇ ਤੋਂ ਬਾਅਦ, ਅਮਰੀਕਾ ਨੇ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਲਈ ਨਵੇਂ ਡਰਾਈਵਿੰਗ ਵਰਕ ਪਰਮਿਟਾਂ ‘ਤੇ ਵੀ ਪਾਬੰਦੀ ਲਗਾ ਦਿੱਤੀ ਸੀ ।”

Show More

Related Articles

Leave a Reply

Your email address will not be published. Required fields are marked *

Back to top button
Translate »