ਨਵੀਂ ਦਿੱਲੀ (ਪੰਜਾਬੀ ਅਖ਼ਬਾਰ ਬਿਊਰੋ) ਪਾਕਿਸਤਾਨ ਦੇ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ISPR) ਦੇ ਡਾਇਰੈਕਟਰ ਲੈਫਟੀਨੈਂਟ ਜਨਰਲ ਅਹਿਮਦ ਸ਼ਰੀਫ ਚੌਧਰੀ ਨੇ ਕਿਹਾ ਕਿ ਭਾਰਤ ਨੇ 24 ਮਿਜ਼ਾਈਲਾਂ ਦਾਗੀਆਂ ਹਨ। ਪਹਿਲਗਾਮ ਹਮਲੇ ਤੋਂ 15 ਦਿਨ ਬਾਅਦ, ਭਾਰਤ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ 9 ਅੱਤਵਾਦੀ ਟਿਕਾਣਿਆਂ ‘ਤੇ ਹਵਾਈ ਹਮਲੇ ਕੀਤੇ। ਇਹ ਹਮਲੇ ‘ਆਪ੍ਰੇਸ਼ਨ ਸਿੰਦੂਰ’ ਤਹਿਤ ਬੁੱਧਵਾਰ ਰਾਤ ਨੂੰ ਲਗਭਗ 1.30 ਵਜੇ ਬਹਾਵਲਪੁਰ, ਮੁਰੀਦਕੇ, ਬਾਗ, ਕੋਟਲੀ ਅਤੇ ਮੁਜ਼ੱਫਰਾਬਾਦ ਵਿੱਚ ਕੀਤੇ ਗਏ।
ਇਹ ਉਹੀ ਥਾਵਾਂ ਹਨ ਜਿੱਥੋਂ ਭਾਰਤ ‘ਤੇ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾਈ ਜਾ ਰਹੀ ਸੀ ਅਤੇ ਉਨ੍ਹਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਪਾਕਿਸਤਾਨ ਤੋਂ ਸਥਾਨਕ ਰਿਪੋਰਟਾਂ ਅਨੁਸਾਰ, ਬਹਾਵਲਪੁਰ ਵਿੱਚ ਹਵਾਈ ਹਮਲੇ ਤੋਂ ਬਾਅਦ 30 ਲੋਕਾਂ ਦੀ ਮੌਤ ਹੋ ਗਈ ਹੈ। ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਲਸ਼ਕਰ ਅਤੇ ਜੈਸ਼ ਦੇ ਹੈੱਡਕੁਆਰਟਰ ਤਬਾਹ ਕਰ ਦਿੱਤੇ ਗਏ ਹਨ। ਭਾਰਤ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚਲੇ ਦਹਿਸ਼ਤੀ ਟਿਕਾਣਿਆਂ ’ਤੇ ਬੁੱਧਵਾਰ ਤੜਕੇ ਕੀਤੇ ਫੌਜੀ ਹਮਲੇ ਮਗਰੋਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਹ ਦੁਸ਼ਮਣੀ/ਟਕਰਾਅ “ਬਹੁਤ ਜਲਦੀ” ਖਤਮ ਹੋ ਜਾਵੇਗਾ। ਟਰੰਪ ਨੇ ਕਿਹਾ ਕਿ ਲੋਕਾਂ ਨੂੰ ਪਤਾ ਸੀ ਕਿ ਕੁਝ ਹੋਣ ਵਾਲਾ ਹੈ। ਪਾਕਿਸਤਾਨ ‘ਤੇ ਭਾਰਤੀ ਹਮਲੇ ‘ਤੇ ਟਰੰਪ ਨੇ ਕਿਹਾ, ‘‘ਸਾਨੂੰ ਇਸ ਬਾਰੇ ਹੁਣੇ ਪਤਾ ਲੱਗਾ ਹੈ। ਅਸੀਂ ਇਸ ਬਾਰੇ ਓਵਲ (ਦਫ਼ਤਰ) ਦੇ ਦਰਵਾਜ਼ਿਆਂ ‘ਤੇ ਤੁਰਦੇ ਹੋਏ ਸੁਣਿਆ। ਮੈਨੂੰ ਲੱਗਦਾ ਹੈ ਕਿ ਲੋਕ ਜਾਣਦੇ ਸਨ ਕਿ ਅਜਿਹਾ ਕੁਝ ਹੋਣ ਵਾਲਾ ਹੈ। ਉਹ (ਭਾਰਤ ਤੇ ਪਾਕਿ) ਲੰਬੇ ਸਮੇਂ ਤੋਂ ਲੜ ਰਹੇ ਹਨ। ਉਹ ਕਈ, ਕਈ ਦਹਾਕਿਆਂ ਅਤੇ ਸਦੀਆਂ ਤੋਂ ਲੜ ਰਹੇ ਹਨ।’ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਹਥਿਆਰਬੰਦ ਬਲਾਂ ਵੱਲੋਂ ‘ਅਪਰੇਸ਼ਨ ਸਿੰਦੂਰ’ ਤਹਿਤ ਕੀਤੀ ਕਾਰਵਾਈ ਉੱਤੇ ਖ਼ੁਦ ਪੂਰੀ ਰਾਤ ਨਜ਼ਰ ਰੱਖੀ। ਇਹ ਦਾਅਵਾ ਸੂਤਰਾਂ ਨੇ ਖਬਰ ਏਜੰਸੀ ਏਐੱਨਆਈ ਕੋਲ ਕੀਤਾ ਹੈ।ਪਾਕਿਸਤਾਨ ਉੱਪਰ ਹਮਲੇ ਉਪਰੰਤ ਪੈਦਾ ਹੋਏ ਹਾਲਾਤ ਤੇ ਨਜ਼ਰਸਾਨੀ ਵਾਸਤੇ ਭਾਰਤੀ ਕੈਬਨਟ ਦੀ ਅਹਿਮ ਮੀਟਿੰਗ ਸਵੇਰੇ 11 ਵਜੇ ਹੋਣ ਦੀਆਂ ਸੂਚਨਾਵਾਂ ਮਿਲ ਰਹੀਆਂ ਹਨ ਪਾਕਿਸਤਾਨ ਵੱਲੋਂ ਜਵਾਬੀ ਕਾਰਵਾਈ ਦੀ ਸੰਭਾਵਨਾ ਦੇ ਮੱਦੇ ਨਜ਼ਰ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਕਈ ਹਵਾਈ ਅੱਡਿਆਂ ਦੇ ਆਪਰੇਸ਼ਨ ਰੋਕ ਦਿੱਤੇ ਗਏ ਹਨ ਸੂਤਰਾਂ ਨੇ ਅੱਗੇ ਦੱਸਿਆ ਕਿ ਭਾਰਤੀ ਫੌਜ ਵੱਲੋਂ ਨੌਂ ਟਿਕਾਣਿਆਂ ‘ਤੇ ਕੀਤੇ ਗਏ ਹਮਲੇ ਸਫ਼ਲ ਰਹੇ ਹਨ। ਭਾਰਤੀ ਹਥਿਆਰਬੰਦ ਬਲਾਂ ਨੇ ਭਾਰਤ ਵਿੱਚ ਦਹਿਸ਼ਤੀ ਸਰਗਰਮੀਆਂ ਨੂੰ ਸਰਪ੍ਰਸਤੀ ਦੇਣ ਵਿਚ ਮੁੱਖ ਭੂਮਿਕਾ ਨਿਭਾਉਣ ਵਾਲੇ ਜੈਸ਼-ਏ-ਮੁਹੰਮਦ ਅਤੇ ਲਸ਼ਕਰ ਲੀਡਰਸ਼ਿਪ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਨਾਲ ਹਮਲਿਆਂ ਲਈ ਟਿਕਾਣਿਆਂ ਦੀ ਚੋਣ ਕੀਤੀ ਸੀ।
ਪਾਕਿਸਤਾਨ ਦੇ ਜਨਰਲ ਨੇ ਕਿਹਾ ਕਿ ਭਾਰਤ ਨੇ 24 ਮਿਜ਼ਾਈਲਾਂ ਦਾਗੀਆਂ ਹਨ
