
ਕੈਲਗਰੀ (ਪੰਜਾਬੀ ਅਖ਼ਬਾਰ ਬਿਊਰੋ) ਕੈਨੇਡਾ ਦੇ ਵੱਖ ਵੱਖ ਸ਼ਹਿਰਾਂ ਵਿੱਚ ਭਾਰਤੀ ਜਾਂ ਪੰਜਾਬੀ ਬਿਜਨਸਮੈਨਾਂ ਕੋਲੋਂ ਫਿਰੌਤੀਆਂ ਮੰਗਣ ਦੀਆਂ ਵਧ ਰਹੀਆਂ ਘਟਨਾਵਾਂ ਘਰਾਂ ਜਾਂ ਵਪਾਰਕ ਅਦਾਰਿਆਂ ਤੇ ਗੋਲੀਆਂ ਚਲਾ ਕੇ ਜਾਂ ਅੱਗਾਂ ਲਗਾ ਕੇ ਵਪਾਰੀਆਂ ਨੂੰ ਡਰਾਉਣ ਧਮਕਾਉਣ ਦੀਆਂ ਵਾਰਦਾਤਾਂ ਵਿੱਚ ਹੋ ਰਹੇ ਵਾਧੇ ਅਤੇ ਕਮਿਊਨਿਟੀ ਵਿੱਚ ਪੈਦਾ ਹੋ ਰਹੇ ਡਰ ਦੇ ਚਲਦਿਆਂ ਪਹਿਲਾਂ ਐਡਮਿੰਟਨ ਵਿੱਚ ਪੁਲਿਸ ਵੱਲੋਂ ਇੱਕ ਟਾਊਨ ਹਾਲ ਮੀਟਿੰਗ ਕਰਵਾਈ ਗਈ ਸੀ ਜਿਸ ਤੋਂ ਬਾਅਦ ਹੁਣ ਕੈਲਗਰੀ ਪੁਲਿਸ ਵੱਲੋਂ ਵੀ ਸਾਊਥ ਏਸ਼ੀਅਨ ਭਾਈਚਾਰੇ ਲਈ ਇੱਕ ਟਾਊਨ ਹਾਲ ਮੀਟਿੰਗ ਕਰਵਾਈ ਗਈ ਜਿਸ ਵਿੱਚ ਕੈਲਗਰੀ ਪੁਲਿਸ ਦੇ ਅਧਿਕਾਰੀਆਂ ਤੋਂ ਇਲਾਵਾ ਐਡਮਿੰਟਨ ਪੁਲਿਸ ਦੇ ਅਧਿਕਾਰੀ ਸ਼ਹਿਰ ਦੇ ਪਤਵੰਤੇ ਲੋਕ ਅਤੇ ਸਿਆਸਤਦਾਨ ਸ਼ਾਮਿਲ ਹੋਏ ਇਸ ਮੌਕੇ ਤੇ ਕੈਲਗਰੀ ਪੁਲਿਸ ਦੇ ਬੁਲਾਰੇ ਰਣਬੀਰ ਸਿੰਘ ਰੰਧਾਵਾ ਨੇ ਦੱਸਿਆ ਕਿ ਫਿਰੌਤੀਆਂ ਦੀਆਂ ਇਹਨਾਂ ਘਟਨਾਵਾਂ ਨੂੰ ਰੋਕਣ ਅਤੇ ਅਜਿਹੇ ਅਨਸਰਾਂ ਨੂੰ ਗਿਰਫਤਾਰ ਕਰਨ ਲਈ ਇੱਕ ਵਿਸ਼ੇਸ਼ ਟਾਸਕ ਫੋਰਸ ਬਣਾਈ ਗਈ ਹੈ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਨਾਲ ਕੋਈ ਅਜਿਹੀ ਘਟਨਾ ਵਾਪਰਦੀ ਹੈ ਤਾਂ ਉਹ ਬੇਝਿਜਕ ਹੋ ਕੇ ਪੁਲਿਸ ਨਾਲ ਸੂਚਨਾ ਸਾਂਝੀ ਕਰ ਸਕਦੇ ਹਨ ਅਤੇ ਜੇਕਰ ਉਹ ਚਾਹੁੰਦੇ ਹਨ ਤੇ ਉਹਨਾਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ
