ਭਾਰਤ ਨੇ ਪਾਕਿਸਤਾਨ ਉੱਪਰ ਹਮਲਾ ਕੀਤਾ -ਕਈ ਅੱਤਵਾਦੀ ਟਿਕਾਣੇ ਤਬਾਹ ਕਰਨ ਦਾ ਦਾਅਵਾ

ਭਾਰਤ ਦਾ ਪਾਕਿਸਤਾਨ ‘ਤੇ ਹਮਲਾ
ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ‘ਤੇ ਵੀ ਹਮਲਾ
9 ਥਾਵਾਂ ‘ਤੇ ਅੱਤਵਾਦੀ ਕੈਂਪਾਂ ਨੂੰ ਬਣਾਇਆ ਨਿਸ਼ਾਨਾ
ਆਪ੍ਰੇਸ਼ਨ ਸਿੰਧੂਰ ਤਹਿਤ ਕੀਤਾ ਗਿਆ ਹਮਲਾ
ਭਾਰਤੀ ਫੌਜ ਨੇ ਹਮਲੇ ਦੀ ਪੁਸ਼ਟੀ ਕੀਤੀ
ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਦੀ ਵੱਡੀ ਕਾਰਵਾਈ
ਅੱਤਵਾਦੀ ਹਮਲੇ ‘ਚ 26 ਸੈਲਾਨੀਆਂ ਦੀ ਹੋਈ ਸੀ ਮੌਤ
ਨਵੀਂ ਦਿੱਲੀ (ਪੰਜਾਬੀ ਅਖ਼ਬਾਰ ਬਿਊਰੋ) ਭਾਰਤ ਨੇ ਬੁੱਧਵਾਰ ਰਾਤ ਨੂੰ ‘ਆਪ੍ਰੇਸ਼ਨ ਸਿੰਦੂਰ’ ਦੇ ਤਹਿਤ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਕੈਂਪਾਂ ‘ਤੇ ਹਮਲਾ ਕੀਤਾ ਹੈ । ਇਹ ਉਹ ਛੁਪਣਗਾਹਾਂ ਹਨ ਜਿੱਥੋਂ ਭਾਰਤ ‘ਤੇ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾਈ ਜਾ ਰਹੀ ਸੀ ਅਤੇ ਉਨ੍ਹਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਇਸ ਕਾਰਵਾਈ ਤਹਿਤ ਕੁੱਲ 9 ਥਾਵਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਹਾਲਾਂਕਿ, ਪਾਕਿਸਤਾਨੀ ਫੌਜੀ ਸਥਾਪਨਾਵਾਂ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ। ਇਹ ਜਾਣਕਾਰੀ ਭਾਰਤੀ ਫੌਜ ਵੱਲੋਂ ਦਿੱਤੀ ਗਈ ਹੈ।ਓਧਰ ਪਾਕਿਸਤਾਨੀ ਮੀਡੀਆ ਨੇ ਵੀ ਭਾਰਤ ਦੁਆਰਾ ਪਾਕਿਸਤਾਨ ਤੇ ਹਮਲਾ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ। 22 ਅਪ੍ਰੈਲ ਨੂੰ ਕਸ਼ਮੀਰ ਦੇ ਪਹਿਲਗਾਮ ਵਿੱਚ ਇੱਕ ਅੱਤਵਾਦੀ ਹਮਲਾ ਹੋਇਆ ਸੀ। ਇਸ ਵਿੱਚ 26 ਸੈਲਾਨੀ ਮਾਰੇ ਗਏ ਸਨ। ਇਸ ਵਿੱਚ ਨੇਪਾਲ ਦਾ ਇੱਕ ਸੈਲਾਨੀ ਵੀ ਸ਼ਾਮਲ ਸੀ। ਅੱਤਵਾਦੀਆਂ ਨੇ ਸੈਲਾਨੀਆਂ ਨੂੰ ਉਨ੍ਹਾਂ ਦਾ ਧਰਮ ਪੁੱਛਣ ‘ਤੇ ਗੋਲੀ ਮਾਰ ਦਿੱਤੀ ਸੀ। ਰੈਜ਼ਿਸਟੈਂਸ ਫਰੰਟ (ਟੀਆਰਐਫ) ਨੇ ਪਹਿਲਾਂ ਪਹਿਲਗਾਮ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ ਲਈ ਸੀ ਪਰ ਬਾਅਦ ਵਿੱਚ ਇਸ ਤੋਂ ਇਨਕਾਰ ਕਰ ਦਿੱਤਾ। ਪਹਿਲਗਾਮ ਹਮਲੇ ਦੇ ਮਾਮਲੇ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਕਰ ਰਹੀ ਹੈ। ਐਨਆਈਏ ਨੇ ਇਸ ਮਾਮਲੇ ਵਿੱਚ 27 ਅਪ੍ਰੈਲ ਨੂੰ ਜੰਮੂ ਵਿੱਚ ਕੇਸ ਦਰਜ ਕੀਤਾ ਸੀ। 23 ਅਪ੍ਰੈਲ ਨੂੰ, ਭਾਰਤੀ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਸੀ ਕਿ ਪਾਕਿਸਤਾਨੀ ਨਾਗਰਿਕਾਂ ਦੇ 14 ਸ਼੍ਰੇਣੀਆਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ ਹਨ। ਸਾਰਕ ਵੀਜ਼ਾ ਧਾਰਕਾਂ ਨੂੰ 26 ਅਪ੍ਰੈਲ ਤੱਕ ਭਾਰਤ ਛੱਡਣ ਦਾ ਹੁਕਮ ਦਿੱਤਾ ਗਿਆ ਸੀ। ਮੈਡੀਕਲ ਵੀਜ਼ਾ ਧਾਰਕਾਂ ਨੂੰ 29 ਅਪ੍ਰੈਲ ਤੱਕ ਭਾਰਤ ਛੱਡਣ ਦਾ ਹੁਕਮ ਦਿੱਤਾ ਗਿਆ ਸੀ। ਬਾਕੀ 12 ਸ਼੍ਰੇਣੀਆਂ ਦੇ ਵੀਜ਼ਾ ਧਾਰਕਾਂ ਨੂੰ 27 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਗਿਆ ਸੀ।ਇਸ ਤੋਂ ਪਹਿਲਾਂ ਭਾਰਤੀ ਹਵਾਈ ਫੌਜ ਨੇ ਬੁਧਵਾਰ ਤੋਂ ਪਾਕਿਸਤਾਨ ਨਾਲ ਲਗਦੀ ਸਰਹੱਦ ’ਤੇ ਦੋ ਦਿਨਾਂ ਵਿਸ਼ਾਲ ਫ਼ੌਜੀ ਅਭਿਆਸ ਕਰਨ ਬਾਰੇ ਆਖਿਆ ਸੀ , ਜਿਸ ’ਚ ਰਾਫੇਲ, ਐੱਸ.ਯੂ.-30 ਅਤੇ ਜੈਗੁਆਰ ਜਹਾਜ਼ਾਂ ਸਮੇਤ ਸਾਰੇ ਪ੍ਰਮੁੱਖ ਲੜਾਕੂ ਜਹਾਜ਼ ਸ਼ਾਮਲ ਹੋਣੇ ਸਨ ।ਦੋਹਾਂ ਦੇਸ਼ਾਂ ਵਿਚਾਲੇ ਵਧਦੇ ਤਣਾਅ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੋਹਾਂ ਦੀਆਂ ਫੌਜਾਂ ਉੱਚ ਚੌਕਸੀ ’ਤੇ ਹਨ। ਵਰਨਣਯੋਗ ਹੈ ਕਿ ਏਅਰ ਚੀਫ ਮਾਰਸ਼ਲ ਏ.ਪੀ. ਸਿੰਘ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਭਾਰਤੀ ਹਵਾਈ ਫੌਜ ਦੀ ਤਿਆਰੀ ਬਾਰੇ ਜਾਣਕਾਰੀ ਦਿਤੀ। ਇਸੇ ਤਰਾਂ ਸਨਿਚਰਵਾਰ ਨੂੰ ਸਮੁੰਦਰੀ ਫ਼ੌਜ ਮੁਖੀ ਐਡਮਿਰਲ ਦਿਨੇਸ਼ ਕੇ ਤ੍ਰਿਪਾਠੀ ਨੇ ਪ੍ਰਧਾਨ ਮੰਤਰੀ ਨੂੰ ਅਰਬ ਸਾਗਰ ਦੇ ਨਾਜ਼ੁਕ ਸਮੁੰਦਰੀ ਮਾਰਗਾਂ ਦੀ ਸਮੁੱਚੀ ਸਥਿਤੀ ਤੋਂ ਜਾਣੂ ਕਰਵਾਇਆ ਸੀ ।ਭਾਰਤ ਦੇ ਗ੍ਰਹਿ ਮੰਤਰਾਲੇ ਨੇ ਪ੍ਰਭਾਵਸ਼ਾਲੀ ਸਿਵਲ ਰੱਖਿਆ ਦਾ ਮੁਲਾਂਕਣ ਕਰਨ ਲਈ 7 ਮਈ ਨੂੰ ਦੇਸ਼ ਦੇ 244 ਜ਼ਿਲ੍ਹਿਆਂ ਵਿੱਚ ਮੌਕ ਡਰਿੱਲ ਕਰਨ ਦੇ ਹੁਕਮ ਦਿੱਤੇ ਸਨ।
New update
ਪਹਿਲਗਾਮ ਹਮਲੇ ਤੋਂ 15 ਦਿਨ ਬਾਅਦ, ਭਾਰਤ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ 9 ਅੱਤਵਾਦੀ ਟਿਕਾਣਿਆਂ ‘ਤੇ ਹਮਲਾ ਕੀਤਾ। ਇਹ ਹਮਲੇ ਬੁੱਧਵਾਰ ਰਾਤ ਨੂੰ 1.30 ਵਜੇ ‘ਆਪ੍ਰੇਸ਼ਨ ਸਿੰਦੂਰ’ ਤਹਿਤ ਬਹਾਵਲਪੁਰ, ਕੋਟਲੀ ਅਤੇ ਮੁਜ਼ੱਫਰਾਬਾਦ ਵਿੱਚ ਕੀਤੇ ਗਏ।ਹਾਲਾਂਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ ਸ਼ਰੀਫ ਨੇ ਪੰਜ ਜਗ੍ਹਾ ਤੇ ਹਮਲੇ ਹੋਣ ਦੀ ਗੱਲ ਕਬੂਲੀ ਹੈ ਜਿਸ ਵਿੱਚ ਪਾਕਿਸਤਾਨੀ ਕਬਜ਼ੇ ਵਾਲੇ ਜੰਮੂ ਕਸ਼ਮੀਰ ਤੋਂ ਇਲਾਵਾ ਪੰਜਾਬ ਵਿੱਚ ਵੀ ਹਮਲੇ ਹੋਣ ਬਾਰੇ ਆਖਿਆ ਗਿਆ ਹੈ ਇਸ ਦੇ ਨਾਲ ਹੀ ਸ਼ਹਬਾਜ਼ ਸ਼ਰੀਫ ਨੇ ਆਖਿਆ ਹੈ ਕਿ ਭਾਰਤ ਵੱਲੋਂ ਕੀਤੀ ਗਈ ਇਸ ਕਾਰਵਾਈ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ ਇਸੇ ਦੌਰਾਨ ਇਹ ਵੀ ਖਬਰਾਂ ਆ ਰਹੀਆਂ ਹਨ ਕਿ ਭਾਰਤ ਵੱਲੋਂ ਕੀਤੇ ਗਏ ਹਮਲਿਆਂ ਵਿੱਚ ਕਈ ਲੋਕਾਂ ਦੀ ਮੌਤ ਹੋਈ ਹੈ ਤੇ ਕਈ ਜ਼ਖਮੀ ਹੋਏ ਹਨ ਪਾਕਿਸਤਾਨ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤ ਨੇ ਨਿਹੱਥੇ ਲੋਕਾਂ ਤੇ ਹਮਲਾ ਕੀਤਾ ਇਸ ਹਮਲੇ ਉਪਰੰਤ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਲ ਨੇ ਅਮਰੀਕਾ ਦੇ ਆਪਣੇ ਹਮਰੁਤਬਾ ਮਾਰਕੋ ਰੂਬੀਓ ਨੂੰ ਇਸ ਹਮਲੇ ਦੀ ਜਾਣਕਾਰੀ ਦਿੱਤੀ ਹੈ . ਭਾਰਤ ਵੱਲੋਂ ਪਾਕਿਸਤਾਨ ਤੇ ਹਮਲਾ ਕੀਤੇ ਜਾਣ ਉਪਰੰਤ ਹੁਣ ਲਗਾਤਾਰ ਇਹ ਖਬਰਾਂ ਆ ਰਹੀਆਂ ਹਨ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਅਸਲ ਕੰਟਰੋਲ ਰੇਖਾ ਤੇ ਗੋਲਾਬਾਰੀ ਸ਼ੁਰੂ ਹੋ ਗਈ ਹੈ ਇਸ ਹਮਲੇ ਤੋਂ ਬਾਅਦ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਐਕਸ ਉੱਪਰ ਭਾ ਇੱਕ ਪਾਈ ਪੋਸਟ ਵਿੱਚ ਭਾਰਤ ਮਾਤਾ ਦੀ ਜੈ ਲਿਖਦਿਆਂ ਭਾਰਤੀ ਫੌਜ ਦੇ ਆਪਰੇਸ਼ਨ ਸੰਦੂਰ ਦੀ ਸ਼ਲਾਗਾ ਕੀਤੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬਿਆਨ ਆਇਆ ਸੀ ਕਿ ਭਾਰਤ ਦੇ ਪਾਣੀ ਜੋ ਦੇਸ਼ ਤੋਂ ਬਾਹਰ ਜਾ ਰਹੇ ਹਨ ਉਹ ਸਿਰਫ ਦੇਸ਼ ਵਿੱਚ ਹੀ ਵਰਤੇ ਜਾਣਗੇ ਭਾਰਤ ਵਿੱਚ ਸਾਰੀਆਂ ਵਿਰੋਧੀ ਧਿਰਾਂ ਵੱਲੋਂ ਵੀ ਭਾਰਤੀ ਫੌਜ ਦੀ ਇਸ ਕਾਰਵਾਈ ਦਾ ਸਮਰਥਨ ਕੀਤਾ ਗਿਆ ਹੈ ਇੱਕ ਵਾਰ ਫਿਰ ਦੱਸ ਦਈਏ ਕਿ ਭਾਰਤ ਨੇ ਅੱਜ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੇ ਹਮਲਾ ਕੀਤਾ ਹੈ ਅਤੇ ਭਾਰਤੀ ਫੌਜ ਵੱਲੋਂ ਜਾਰੀ ਕੀਤੀ ਗਈ ਸੂਚਨਾ ਵਿੱਚ ਆਖਿਆ ਗਿਆ ਹੈ ਕਿ ਇਹ ਹਮਲੇ ਨੌ ਅੱਤਵਾਦੀ ਟਿਕਾਣਿਆਂ ਉੱਪਰ ਕੀਤੇ ਗਏ ਹਨ ਅਤੇ ਪਾਕਿਸਤਾਨੀ ਫੌਜ ਦੇ ਕਿਸੇ ਵੀ ਟਿਕਾਣੇ ਤੇ ਹਮਲਾ ਨਹੀਂ ਕੀਤਾ ਗਿਆ . ਇਹ ਉਹੀ ਥਾਵਾਂ ਹਨ ਜਿੱਥੋਂ ਭਾਰਤ ‘ਤੇ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾਈ ਜਾ ਰਹੀ ਸੀ ਅਤੇ ਉਨ੍ਹਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਪਾਕਿਸਤਾਨੀ ਅਖਬਾਰ ਡਾਨ ਦੀ ਰਿਪੋਰਟ ਅਨੁਸਾਰ, ਹਮਲੇ ਵਿੱਚ ਬਹਾਵਲਪੁਰ ਪੰਜਾਬ ‘ਚ 30 ਲੋਕਾਂ ਦੀ ਮੌਤ ਹੋ ਗਈ ਹੈ ਅਤੇ 12 ਜ਼ਖਮੀ ਹੋਏ ਹਨ।ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ ਵਿੱਚ ਭਾਰਤੀ ਹਵਾਈ ਸੈਨਾ ਦੇ ਦੋ ਲੜਾਕੂ ਜਹਾਜ਼ ਸੁੱਟਣ ਦੇ ਵੀ ਦਾਅਵੇ ਕੀਤੇ ਜਾ ਰਹੇ ਹਨ