*ਹੁਣ ਉਹ ਗੱਲਾਂ ਕਿੱਥੇ* ਦਾ ਲੋਕ ਅਰਪਣ

ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਗੁਰਬਾਜ਼ ਸਿੰਘ ਦੀ ਪੁਸਤਕ ‘ਹੁਣ ਉਹ ਗੱਲਾਂ ਕਿੱਥੇ* ਦਾ ਲੋਕ—ਅਰਪਣ
ਲਗਭਗ ਇਕ ਸਦੀ ਦੀ ਵਿਰਾਸਤ ਨੂੰ ਪੀੜ੍ਹੀ ਦਰ ਪੀੜ੍ਹੀ ਅੱਗੇ ਤੋਰ ਰਹੀ ਹੈ ਪੰਜਾਬੀ ਸਾਹਿਤ ਸਭਾ ਪਟਿਆਲਾ —ਡਾ. ਦਰਸ਼ਨ ਸਿੰਘ ਆਸ਼ਟ
ਉਘੇ ਵਿਦਵਾਨ ਡਾ. ਯੋਗ ਰਾਜ (ਚੰਡੀਗੜ੍ਹ), ਡਾ. ਹਰਜਿੰਦਰ ਪਾਲ ਸਿੰਘ ਵਾਲੀਆ, ਡਾ. ਮਦਨ ਲਾਲ ਹਸੀਜਾ, ਕਹਾਣੀਕਾਰ ਮੁਖ਼ਤਿਆਰ ਸਿੰਘ ਤੇ ਗੁਰਪ੍ਰੀਤ ਕੌਰ ਸਮੇਤ ਕਈ ਪ੍ਰਾਂਤਾਂ ਦੇ ਸਾਹਿਤਕਾਰਾਂ ਨੇ ਕੀਤੀ ਵਿਸ਼ੇਸ਼ ਸ਼ਮੂਲੀਅਤ

ਪਟਿਆਲਾ,(ਪੰਜਾਬੀ ਅਖ਼ਬਾਰ ਬਿਊਰੋ) ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਉਘੇ ਪੰਜਾਬੀ ਲੇਖਕ ਗੁਰਬਾਜ਼ ਸਿੰਘ ਦੀ ਪੁਸਤਕ ‘ਹੁਣ ਉਹ ਗੱਲਾਂ ਕਿੱਥੇ* ਦਾ ਲੋਕ ਅਰਪਣ ਭਾਸ਼ਾ ਵਿਭਾਗ,ਪੰਜਾਬ, ਸ਼ੇਰਾਂ ਵਾਲਾ ਗੇਟ,ਪਟਿਆਲਾ ਦੇ ਲੈਕਚਰ ਹਾਲ ਵਿਖੇ ਕੀਤਾ ਗਿਆ। ਇਸ ਸਮਾਗਮ ਦੇ ਆਰੰਭ ਵਿਚ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ਆਸ਼ਟ ਨੇ ਕਿਹਾ ਕਿ 1957 ਵਿਚ ਹੋਂਦ ਵਿਚ ਆਈ ਪੰਜਾਬੀ ਸਾਹਿਤ ਸਭਾ ਪਟਿਆਲਾ ਲਗਭਗ ਇਕ ਸਦੀ ਦੀ ਆਪਣੀ ਮੁੱਲਵਾਨ ਵਿਰਾਸਤ ਨੂੰ ਪੀੜ੍ਹੀ ਦਰ ਪੀੜ੍ਹੀ ਅੱਗੇ ਤੋਰਦੀ ਹੋਈ ਮਾਤ—ਭਾਸ਼ਾ ਦੇ ਖ਼ਜਾਨੇ ਨੂੰ ਅਨਮੋਲ ਸਾਹਿਤਕ ਹੀਰਿਆਂ ਨਾਲ ਅਮੀਰ ਬਣਾ ਰਹੀ ਹੈ। ਦੇਸ—ਵਿਦੇਸ ਵਿਚ ਇਸ ਸਭਾ ਦੀ ਇਤਿਹਾਸਕ ਦੇਣ ਦੀ ਚਰਚਾ ਹੁੰਦੇ ਰਹਿਣਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਜਿਸ ਉਪਰ ਇਸ ਦੇ ਸਮੂਹ ਮੈਂਬਰਾਂ ਨੂੰ ਫ਼ਖ਼ਰ ਹੈ। ਸਮਾਗਮ ਦੇ ਮੁੱਖ ਮਹਿਮਾਨ ਵਜੋਂ ਚੰਡੀਗੜ੍ਹ ਤੋਂ ਵਿਸ਼ੇਸ਼ ਤੌਰ *ਤੇ ਪੁੱਜੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪੰਜਾਬੀ ਅਧਿਐਨ ਸਕੂਲ ਦੇ ਪ੍ਰੋਫੈਸਰ ਅਤੇ ਪੰਜਾਬ ਆਰਟਸ ਕੌਂਸਲ ਚੰਡੀਗੜ੍ਹ ਦੇ ਉਪ ਚੇਅਰਮੈਨ ਡਾ. ਯੋਗ ਰਾਜ ਨੇ ਗੁਰਬਾਜ਼ ਸਿੰਘ ਦੀ ਪੁਸਤਕ ਦੇ ਹਵਾਲੇ ਨਾਲ ਵਰਤਮਾਨ ਪੰਜਾਬੀ ਕਵਿਤਾ ਅਤੇ ਸਾਹਿਤ ਦੇ ਪ੍ਰਯੋਜਨ ਤੇ ਤਨਕੀਦੀ ਪੱਖਾਂ ਤੋਂ ਗੰਭੀਰ ਚਰਚਾ ਨੂੰ ਛੋਹਿਆ ਤੇ ਕਿਹਾ ਕਿ ਲੇਖਕ ਦਾ ਸਮਾਜ ਪ੍ਰਤੀ ਉਸਾਰੂ ਦ੍ਰਿਸ਼ਟੀਕੋਣ ਹੋਣਾ ਚਾਹੀਦਾ ਹੈ।ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸ਼੍ਰੋਮਣੀ ਸਾਹਿਤਕ ਪੱਤਰਕਾਰ ਅਤੇ ਪ੍ਰੋਫ਼ੈਸਰ ਆਫ਼ ਜਰਨਲਿਜ਼ਮ ਡਾ. ਹਰਜਿੰਦਰ ਪਾਲ ਸਿੰਘ ਵਾਲੀਆ ਨੇ ਕਿਹਾ ਕਿ ਪੁਸਤਕ ਬਾਰੇ ਡੂੰਘੀ ਚਰਚਾ ਕਰਦਿਆਂ ਕਿਹਾ ਕਿ ਅਜੋਕੇ ਪਦਾਰਥਵਾਦੀ ਅਤੇ ਧਨ ਕਮਾਉਣ ਦੀ ਲਾਲਸਾ ਨੇ ਖ਼ੂਨ ਦੇ ਰਿਸ਼ਤਿਆਂ ਨੂੰ ਤਾਰ ਤਾਰ ਕਰਕੇ ਰੱਖ ਦਿੱਤਾ ਹੈ ਅਤੇ ਅਜੋਕਾ ਮਨੁੱਖ ਆਪਣੀ ਪਿਛਲੀ ਅਮੀਰ ਵਿਰਾਸਤ ਅਤੇ ਸਭਿਆਚਾਰਕ ਕਦਰਾਂ ਕੀਮਤਾਂ ਨੂੰ ਤਰਸ ਰਿਹਾ ਹੈ। ਵਿਸ਼ੇਸ਼ ਮਹਿਮਾਨ ਵਜੋਂ ਸਾਬਕਾ ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ,ਡਾ. ਮਦਨ ਲਾਲ ਹਸੀਜਾ ਨੇ ਕਿਹਾ ਕਿ ਗੁਰਬਾਜ਼ ਸਿੰਘ ਦੀ ਅਜਿਹੀ ਪੁਸਤਕ ਪੰਜਾਬ,ਪੰਜਾਬੀ ਅਤੇ ਪੰਜਾਬੀਅਤ ਦੀ ਸਾਂਝੀ ਰਵਾਇਤ ਅਤੇ ਵਿਰਾਸਤ ਬਾਰੇ ਸਮਾਜ ਅੱਗੇ ਗੰਭੀਰ ਸੁਆਲ ਛੱਡਦੀ ਹੈ।ਪ੍ਰਸਿੱਧ ਕਹਾਣੀਕਾਰ ਮੁਖਤਿਆਰ ਸਿੰਘ (ਖੰਨਾ) ਦੀ ਧਾਰਣਾ ਸੀ ਕਿ ਸਾਹਿਤ ਅਤੇ ਸਮਾਜ ਇਕ ਦੂਜੇ ਦੇ ਪੂਰਕ ਹਨ ਜਦੋਂ ਕਿਕ ਸ਼ੁਭ ਕਰਮਨ ਫਾਊਂਂਡੇਸ਼ਨ, ਪਟਿਆਲਾ ਦੇ ਪ੍ਰਧਾਨ ਅਤੇ ਅਧਿਆਪਕਾ ਗੁਰਪ੍ਰੀਤ ਕੌਰ ਦਾ ਕਹਿਣਾ ਸੀ ਕਿ ਅਜਿਹੇ ਸਾਰਥਿਕ ਸਮਾਗਮ ਨਵੀਂ ਪੀੜ੍ਹੀ ਦੇ ਮਨ ਵਿਚ ਮਾਂ ਬੋਲੀ ਅਤੇ ਸਾਹਿਤਕ ਰੁਚੀਆਂ ਪ੍ਰਤੀ ਚੇਤਨਾ ਜਗਾਉਂਦੇ ਹਨ। ਇਸ ਪੜਾਅ ਦੌਰਾਨ ਲੇਖਕ ਗੁਰਬਾਜ਼ ਸਿੰਘ ਨੇ ਆਪਣੀ ਪੁਸਤਕ ਦੀ ਸਿਰਜਣ ਪ੍ਰਕਿਰਿਆ ਬਾਰੇ ਰੌਸ਼ਨੀ ਪਾਈ ਅਤੇ ਇਸ ਦੇ ਲਿਖੇ ਜਾਣ ਦੇ ਕਾਰਨਾਂ ਬਾਰੇ ਦਿਲਚਸਪ ਢੰਗ ਨਾਲ ਚਰਚਾ ਕੀਤੀ।ਪੁਸਤਕ ਬਾਰੇ ਜਨਰਲ ਸਕੱਤਰ ਦਵਿੰਦਰ ਪਟਿਆਲਵੀ, ਤੋਂ ਇਲਾਵਾ ਸੀਨੀਅਰ ਲੇਖਕ ਡਾ. ਜੀ.ਐਸ.ਆਨੰਦ,ਬਲਬੀਰ ਸਿੰਘ ਦਿਲਦਾਰ, ਨਵਦੀਪ ਸਿੰਘ ਮੁੰਡੀ,ਸਮਰਜੀਤ ਸਿੰਘ ਮਾਨ (ਸਿਰਸਾ) ਅਤੇ ਗੁਰਪ੍ਰੀਤ ਸਿੰਘ ਸਿੱਧੂ (ਸਿਰਸਾ) ਨੇ ਪੁਸਤਕ—ਚਰਚਾ ਵਿਚ ਭਾਗ ਲਿਆ।

ਸਮਾਗਮ ਦੇ ਦੂਜੇ ਹਿੱਸੇ ਵਿਚ ਸੰਗਰੂਰ ਤੋਂ ਉਚੇਚੇ ਤੌਰ ਤੇ ਪੁੱਜੇ ਪ੍ਰਸਿੱਧ ਸ਼ਾਇਰਾਂ ਕਰਮ ਸਿੰਘ ਜ਼ਖ਼ਮੀ, ਰਾਜਿੰਦਰ ਸਿੰਘ ਰਾਜਨ, ਬਹਾਦਰ ਸਿੰਘ ਧੌਲਾ ਅਤੇ ਸੁਰਜੀਤ ਸਿੰਘ ਮੌਜੀ ਤੋਂ ਇਲਾਵਾ, ਖ਼ੁਸ਼ਵੀਰ ਸਿੰਘ ਤੂਰ, ਡਾ. ਅਸ਼ੋਕ ਕੁਮਾਰ ਖੁਰਾਣਾ, ਜਰਨੈਲ ਸਿੰਘ, ਜੋਗਾ ਸਿੰਘ ਧਨੌਲਾ,ਮਨਸੀਰਤ ਕੌਰ, ਸਾਗਰ ਸੂਦ ਸੰਜੇ,ਵਰਿੰਦਰ ਸਿੰਘ, ਹਰਦੀਪ ਸੱਭਰਵਾਲ,ਤ੍ਰਿਲੋਕ ਸਿੰਘ ਢਿੱਲੋਂ, ਨਾਇਬ ਸਿੰਘ ਬਦੇਸ਼ਾ, ਐਡਵੋਕੇਟ ਗੁਰਦਰਸ਼ਨ ਸਿੰਘ ਗੁਸੀਲ,ਅਮਰ ਗਰਗ ਕਲਮਦਾਨ (ਧੂਰੀ), ਗੁਰਪ੍ਰੀਤ ਸਿੰਘ,ਜਸਪਾਲ,ਤ੍ਰਿਲੋਕ ਢਿੱਲੋਂ,ਸੁਰਿੰਦਰ ਕੌਰ ਬਾੜਾ,ਸਤੀਸ਼ ਵਿਦਰੋਹੀ, ਬਚਨ ਸਿੰਘ ਗੁਰਮ,ਗੁਰਦੀਪ ਮਹੌਣ,ਪਰਮਜੀਤ ਸੱਭਰਵਾਲ,ਕ੍ਰਿਪਾਲ ਸਿੰਘ ਮੂਣਕ,ਵਿਜੇ ਕੁਮਾਰ,ਪਵਨ ਕੁਮਾਰ ਹੋਸ਼ੀ,ਗੁਰਪ੍ਰੀਤ ਸਿੰਘ ਢਿੱਲੋਂ,ਰਾਜੇਸ਼ਵਰ ਕੁਮਾਰ,ਹਰਵਿੰਦਰ ਸਿੰਘ ,ਜਗਸੀਰ ਸਿਘ ਕਲਾਲਾ ਆਦਿ ਨੇ ਵੀ ਬਹੁਭਾਂਤੀ ਲਿਖਤਾਂ ਸਾਂਝੀਆਂ ਕੀਤੀਆਂ ਜਿਨ੍ਹਾਂ ਉਪਰ ਚਰਚਾ ਵੀ ਹੁੰਦੀ ਰਹੀ।
ਇਸ ਸਮਾਗਮ ਵਿਚ ਪ੍ਰਸਿੱਧ ਕਵੀਆਂ,ਵਿਦਵਾਨਾਂ ਵਿਚੋਂ ਪ੍ਰੋ. ਜੇ.ਕੇ.ਮਿਗਲਾਨੀ, ਡਾ. ਹਰਨੇਕ ਸਿੰਘ ਢੋਟ,ਸਾਬਕਾ ਡੀ.ਡੀ.ਪੀ.ਓ. ਸੁਖਪਾਲ ਸਿੰਘ, ਕੁਲਵਿੰਦਰ ਸਿੰਘ ਮਾਨੂੰਪੁਰੀ,ਗੁਰਮੁਖ ਸਿੰਘ ਜਾਗੀ,ਜਸਬੀਰ ਸਿੰਘ, ਕੁਲਦੀਪ ਪਟਿਆਲਵੀ, ਐਸ.ਐਨ. ਚੌਧਰੀ, ਜੱਗਾ ਰੰਗੂਵਾਲ, ਰਾਜੇਸ਼ ਕੋਟੀਆ,ਮੁਕੇਸ਼ ਅਤੇ ਓਮ ਆਦਿ ਵੀ ਸ਼ਾਮਿਲ ਸਨ।
ਅੰਤ ਵਿਚ ਡਾ. ਦਰਸ਼ਨ ਸਿੰਘ ਆਸ਼ਟ ਨੇ ਪੁੱਜੇ ਲੇਖਕਾਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਜਨਰਲ ਸਕੱਤਰ ਪਟਿਆਲਵੀ ਨੇ ਬਾਖ਼ੂਬੀ ਨਿਭਾਈ।ਇਸ ਦੌਰਾਨ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।




