ਅੰਬਰੋਂ ਟੁੱਟੇ ਤਾਰਿਆਂ ਦੀ ਗੱਲ

ਐਡਮਿੰਟਨ ਵਿੱਚ 20 ਸਾਲ ਦੇ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ।


ਐਡਮਿੰਟਨ 30 ਜੂਨ 2025 ( ਜਸਵਿੰਦਰ ਸਿੱਧੂ) ਬੀਤੇ ਕੱਲ੍ਹ ਕੈਨੇਡਾ ਦੇ ਅਲਬਰਟਾ ਸੂਬੇ ਦੇ ਐਡਮਿੰਟਨ ਸ਼ਹਿਰ ਵਿੱਚ ਚੰਗੀ ਪੜ੍ਹਾਈ ਦੀ ਆਸ ਤੇ ਆਪਣੇ ਚੰਗੇਰੇ ਭਵਿੱਖ ਦੀ ਆਸ ਵਿੱਚ ਕਰੀਬ ਇੱਕ ਸਾਲ ਪਹਿਲਾਂ ਆਏ ਪੰਜਾਬੀ ਨੌਜਵਾਨ ਹਰਸਾ਼ਨਦੀਪ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤਾ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਪਿੰਡ ਮੁਟੇਰੀ ਜੱਟਾਂ ਨਾਲ ਸੰਬੰਧਿਤ ਇਹ ਵੀਹ ਕੁ ਸਾਲ ਉਮਰ ਦਾ ਨੌਜਵਾਨ ਤੇ ਸਾਲ ਕੁ ਪਹਿਲਾਂ ਹੀ ਕੈਨੇਡਾ ਆਇਆ ਸੀ । ਇੱਥੇ ਇਹ ਪੜਾਈ ਦੇ ਨਾਲ ਨਾਲ ਇੱਕ ਕੰਪਨੀ ਦੇ ਵਿੱਚ ਸੁਰੱਖਿਆ ਗਾਰਡ ਵੱਜੋਂ ਕੰਮ ਕਰ ਰਿਹਾ ਸੀ। ਸੂਤਰਾਂ ਦੇ ਦੱਸਣ ਮੁਤਾਬਿਕ ਸਵੇਰੇ ਇੱਕ ਘਰ ਵਿੱਚ ਗੜਬੜੀ ਦੀ ਸੂਚਨਾ ਮਿਲਣ ਤੇ ਮੌਕੇ ਤੇ ਪੁਲਿਸ ਵੀ ਪਹੁੰਚ ਗਈ ਸੀ ਤਾਂ ਉਸ ਵੇਲੇ ਹਰਸਾ਼ਨਦੀਪ ਸਿੰਘ ਗੰਭੀਰ ਹਾਲਤ ਵਿੱਚ ਜ਼ਮੀਨ ਤੇ ਡਿੱਗਿਆ ਪਿਆ ਹੋਇਆ ਸੀ। ਪੁਲਿਸ ਨੇ ਉਸ ਨੂੰ ਤੁਰੰਤ ਡਾਕਟਰੀ ਸਹਾਇਤਾ ਲਈ ਹਸਪਤਾਲ ਭੇਜਿਆ ਪਰ ਇਹ ਨੌਜਵਾਨ ਦੀ ਜ਼ਖਮਾਂ ਦੀ ਗੰਭੀਰਤਾ ਕਾਰਨ ਹਸਪਤਾਲ ਵਿੱਚ ਮੌਤ ਹੋ ਗਈ। ਪੁਲਿਸ ਨੇ ਮੌਕੇ ਤੇ ਦੋ 30 -30 ਸਾਲਾਂ ਦੇ ਨੌਜਵਾਨਾਂ ਨੂੰ ਗਿਰਫ਼ਤਾਰ ਕੀਤਾ ਹ।ੈ ਦੋਹਾਂ ‘ਤੇ ਪਹਿਲੇ ਦਰਜੇ ਦੇ ਦੋਸ਼ ਲਗਾਏ ਗਏ ਹਨ। ਮੌਤ ਦੀ ਇਸ ਖ਼ਬਰ ਨਾਲ ਜਿੱਥੇ ਇੱਧਰ ਪੰਜਾਬੀ ਭਾਈਚਾਰੇ ਨੂੰ ਹਿਲਾ ਕੇ ਰੱਖ ਦਿੱਤਾ ਹੈ ਤੇ ਲੋਕਾ ਵਿਚ ਸਹਿਮ ਦਾ ਮਾਹੌਲ ਹੈ ਤੇ ਪਰਿਵਾਰ ਲਈ ਤਾ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਗੰਭੀਰਤਾ ਤੇ ਬਾਰੀਕੀ ਨਾਲ ਜਾਂਚ ਜਾਰੀ ਹੈ ਤੇ ਇਸ ਕਤਲ ਦੇ ਪਿੱਛੇ ਦੇ ਕਾਰਨ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Show More

Related Articles

Leave a Reply

Your email address will not be published. Required fields are marked *

Back to top button
Translate »