ਕੁਰਸੀ ਦੇ ਆਲੇ ਦੁਆਲੇ

ਜਿਮਨੀ ਚੋਣਾਂ ਚ ਲਿਬਰਲ ਉਮੀਦਵਾਰਾਂ ਦੀ ਜਿੱਤ ਨਾਲ ਕਾਰਨੀ ਸਰਕਾਰ ਦਾ ਬਹੁਮਤ ਬਣਿਆ

ਵੈਨਕੂਵਰ, 14 ਅਪ੍ਰੈਲ (ਮਲਕੀਤ ਸਿੰਘ) – ਕੈਨੇਡਾ ਵਿੱਚ ਹੋਈਆਂ ਤਿੰਨ ਜਿਮਨੀ ਫੈਡਰਲ ਚੋਣਾਂ ਵਿੱਚ ਲਿਬਰਲ ਪਾਰਟੀ ਦੇ ਤਿੰਨ ਉਮੀਦਵਾਰਾਂ ਦੀ ਹੋਈ ਸ਼ਾਨਦਾਰ ਜਿੱਤ ਉਪਰੰਤ ਕਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਨੇ ਸਪਸ਼ਟ ਰੂਪ ਵਿੱਚ ਆਪਣਾ ਬਹੁਮਤ ਪ੍ਰਾਪਤ ਕਰ ਲਿਆ ਹੈ

ਇੱਥੇ ਜ਼ਿਕਰਯੋਗ ਹੈ ਕਿ ਟੋਰਾਂਟੋ ਅਤੇ ਕਿਊਬੈਕ ਵਿੱਚ ਮਿਲੀਆਂ ਜਿੱਤਾਂ ਦੇ ਨਾਲ ਲਿਬਰਲ ਪਾਰਟੀ ਦੀਆਂ ਸੀਟਾਂ ਦੀ ਗਿਣਤੀ ਵੱਧ ਕੇ ਲਗਭਗ 174 ਤੱਕ ਪਹੁੰਚ ਗਈ ਹੈ, ਜਿਸ ਨਾਲ ਉਹਨਾਂ ਨੂੰ ਸੰਸਦ ਵਿੱਚ ਸਪੱਸ਼ਟ ਬਹੁਮਤ ਮਿਲ ਗਿਆ ਹੈ

ਰਾਜਨੀਤਿਕ ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਇਸ ਨਤੀਜੇ ਨਾਲ ਸਰਕਾਰ ਨੂੰ ਆਪਣੀਆਂ ਨੀਤੀਆਂ ਲਾਗੂ ਕਰਨ ਵਿੱਚ ਵੱਧ ਸਥਿਰਤਾ ਮਿਲੇਗੀ ਅਤੇ ਵਿਰੋਧੀ ਪੱਖ ਲਈ ਚੁਣੌਤੀਆਂ ਵੱਧਣਗੀਆਂ।

ਇਸ ਜਿੱਤ ਨੂੰ ਲਿਬਰਲ ਪਾਰਟੀ ਲਈ ਵੱਡੀ ਰਾਜਨੀਤਿਕ ਕਾਮਯਾਬੀ ਵਜੋਂ ਦੇਖਿਆ ਜਾ ਰਿਹਾ ਹੈ, ਜਦਕਿ ਆਉਣ ਵਾਲੇ ਸਮੇਂ ਵਿੱਚ ਸਰਕਾਰ ਵੱਲੋਂ ਕਈ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।

Show More

Related Articles

Leave a Reply

Your email address will not be published. Required fields are marked *

Back to top button
Translate »