ਚੰਦਰਾ ਗੁਆਂਢ ਨਾ ਹੋਵੇ

ਭਾਰਤ ਇੱਕ ਚੰਗਾ ਵਪਾਰਕ ਭਾਈਵਾਲ ਨਹੀਂ ਰਿਹਾ-ਟਰੰਪ

ਯੂ ਐਸ ਏ (ਪੰਜਾਬੀ ਅਖ਼ਬਾਰ ਬਿਊਰੋ) ਅਮਰੀਕਾ ਦੇ  ਰਾਸ਼ਟਰਪਤੀ ਡੋਨਲਡ ਟਰੰਪ ਨੇ ਆਖਿਆ ਹੈ  ਕਿ ਭਾਰਤ ਇੱਕ ਚੰਗਾ ਵਪਾਰਕ ਭਾਈਵਾਲ ਨਹੀਂ ਰਿਹਾ। ਉਨ੍ਹਾਂ ਐਲਾਨ ਕੀਤਾ ਕਿ ਉਹ ਅਗਲੇ 24 ਘੰਟਿਆਂ ਵਿੱਚ ਨਵੀਂ ਦਿੱਲੀ ’ਤੇ ਟੈਰਿਫ ‘ਕਾਫੀ ਵਧਾ’ ਦੇਣਗੇ ਕਿਉਂਕਿ ਉਹ ਰੂਸ ਤੋਂ ਤੇਲ ਖਰੀਦ ਰਿਹਾ ਹੈ। ਟਰੰਪ ਨੇ ਕਿਹਾ ਕਿ ਭਾਰਤ ਜੰਗੀ ਮਸ਼ੀਨ ਨੂੰ ਹਵਾ ਦੇ ਰਿਹਾ ਹੈ। ਟਰੰਪ ਨੇ ਇੱਕ ਟੀਵੀ ਚੈਨਲ ਨਾਲ  ਇੱਕ ਇੰਟਰਵਿਊ ਵਿੱਚ ਕਿਹਾ, ‘‘”ਭਾਰਤ ਬਾਰੇ ਲੋਕ ਜੋ ਕਹਿਣਾ ਪਸੰਦ ਨਹੀਂ ਕਰਦੇ, ਉਹ ਇਹ ਕਿ ਭਾਰਤ ਸਭ ਤੋਂ ਵੱਧ ਟੈਰਿਫ ਲਗਾਉਣ ਵਾਲਾ ਮੁਲਕ ਹੈ। ਉਨ੍ਹਾਂ ਦਾ ਟੈਰਿਫ ਕਿਸੇ ਵੀ ਮੁਲਕ ਨਾਲੋਂ ਵੱਧ ਹੈ। ਅਸੀਂ ਭਾਰਤ ਨਾਲ ਬਹੁਤ ਘੱਟ ਵਪਾਰ ਕਰਦੇ ਹਾਂ ਕਿਉਂਕਿ ਉਨ੍ਹਾਂ ਦਾ ਟੈਰਿਫ ਬਹੁਤ ਜ਼ਿਆਦਾ ਹੈ।’ਟਰੰਪ  ਨੇ ਕਿਹਾ ਕਿ ਭਾਰਤ ਚੰਗਾ ਵਪਾਰਕ ਭਾਈਵਾਲ ਨਹੀਂ ਰਿਹਾ ਹੈ, ਕਿਉਂਕਿ ਉਹ ਸਾਡੇ ਨਾਲ ਬਹੁਤ ਸਾਰਾ ਕਾਰੋਬਾਰ ਕਰਦੇ ਹਨ, ਪਰ ਅਸੀਂ ਉਨ੍ਹਾਂ ਨਾਲ ਕਾਰੋਬਾਰ ਨਹੀਂ ਕਰਦੇ। ਇਸ ਲਈ ਅਸੀਂ 25% (ਟੈਰਿਫ) ’ਤੇ ਸਮਝੌਤਾ ਕੀਤਾ, ਪਰ ਮੈਨੂੰ ਲੱਗਦਾ ਹੈ ਕਿ ਮੈਂ ਅਗਲੇ 24 ਘੰਟਿਆਂ ਵਿੱਚ ਇਸ ਨੂੰ ਬਹੁਤ ਜ਼ਿਆਦਾ ਵਧਾਉਣ ਜਾ ਰਿਹਾ ਹਾਂ, ਕਿਉਂਕਿ ਉਹ ਰੂਸੀ ਤੇਲ ਖਰੀਦ ਰਹੇ ਹਨ। ਉਹ ਜੰਗੀ ਮਸ਼ੀਨ ਨੂੰ ਹਵਾ ਦੇ ਰਹੇ ਹਨ।

Show More

Related Articles

Leave a Reply

Your email address will not be published. Required fields are marked *

Back to top button
Translate »